AwazBharti
politics

ਸ਼ਾਮ 5 ਵਜੇ ਤੱਕ ਨਗਰ ਨਿਗਮ ਬਰਨਾਲਾ ਲਈ ਕਿੰਨੇ ਪ੍ਰਤੀਸ਼ਤ ਹੋਈ ਵੋਟਿੰਗ?

H

Hemant Mittal

Tuesday, May 26, 2026

ਸ਼ਾਮ 5 ਵਜੇ ਤੱਕ ਨਗਰ ਨਿਗਮ ਬਰਨਾਲਾ ਲਈ ਕਿੰਨੇ ਪ੍ਰਤੀਸ਼ਤ ਹੋਈ ਵੋਟਿੰਗ?

ਬਰਨਾਲਾ, 26 ਮਈ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਨਗਰ ਨਿਗਮ ਬਰਨਾਲਾ, ਨਗਰ ਕੌਂਸਲ ਤਪਾ, ਨਗਰ ਕੌਂਸਲ ਭਦੌੜ ਤੇ ਧਨੌਲਾ ਚੋਣਾਂ ਲਈ ਅੱਜ ਵੋਟਿੰਗ ਹੋਈ ਤੇ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ।

ਓਹਨਾਂ ਦੱਸਿਆ ਕਿ ਸ਼ਾਮ 5 ਵਜੇ ਤਕ ਨਗਰ ਨਿਗਮ ਬਰਨਾਲਾ ਚੋਣਾਂ ਲਈ 63.50 ਫੀਸਦੀ, ਧਨੌਲਾ 72.04 ਫੀਸਦੀ, ਤਪਾ 81.31 ਫੀਸਦੀ, ਭਦੌੜ 79.68 ਫੀਸਦੀ ਵੋਟਿੰਗ ਹੋਈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ 29 ਮਈ ਨੂੰ ਇਸ ਮੰਤਵ ਲਈ ਸਥਾਪਿਤ ਵੱਖ ਵੱਖ ਗਿਣਤੀ ਕੇਂਦਰਾਂ 'ਤੇ ਹੋਵੇਗੀ।

ਜ਼ਿਕਰਯੋਗ ਹੈ ਕਿ ਨਗਰ ਨਿਗਮ ਬਰਨਾਲਾ ਦੇ ਕੁੱਲ 84858 ਵੋਟਰ ਹਨ ਜਦਕਿ ਨਗਰ ਕੌਂਸਲ ਤਪਾ, ਭਦੌੜ, ਧਨੌਲਾ ਦੇ ਕੁੱਲ 45107 ਵੋਟਰ ਹਨ। ਨਗਰ ਨਿਗਮ ਬਰਨਾਲਾ ਦੇ 48 ਵਾਰਡਾਂ ਲਈ 95 ਪੋਲਿੰਗ ਬੂਥਾਂ 'ਤੇ ਅੱਜ ਵੋਟਾਂ ਪਈਆਂ ਜਿਸ ਵਾਸਤੇ 177 ਉਮੀਦਵਾਰ ਚੋਣ ਮੈਦਾਨ ਵਿਚ ਹਨ। ਨਗਰ ਕੌਂਸਲ ਧਨੌਲਾ ਦੇ ਕੁੱਲ 13 ਵਾਰਡਾਂ ਲਈ 21 ਬੂਥਾਂ 'ਤੇ ਵੋਟਾਂ ਪਈਆਂ ਜਿਸ ਵਾਸਤੇ 58 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਨਗਰ ਕੌਂਸਲ ਤਪਾ ਦੇ 15 ਵਾਰਡਾਂ ਲਈ 18 ਬੂਥਾਂ 'ਤੇ ਵੋਟਾਂ ਪਈਆਂ ਜਿਸ ਵਾਸਤੇ 59 ਉਮੀਦਵਾਰਾਂ ਚੋਣ ਮੈਦਾਨ ਵਿਚ ਹਨ। ਨਗਰ ਕੌਂਸਲ ਭਦੌੜ ਦੇ 13 ਵਾਰਡਾਂ ਲਈ 16 ਪੋਲਿੰਗ ਬੂਥਾਂ 'ਤੇ ਵੋਟਾਂ ਪਈਆਂ ਜਿਸ ਵਾਸਤੇ 55 ਉਮੀਦਵਾਰ ਚੋਣ ਮੈਦਾਨ ਵਿਚ ਹਨ।