AwazBharti
sports

ਬਰਨਾਲਾ ਕਲੱਬ ਨੇ ਕਰਾਇਆ ਪਹਿਲਾ ਇੱਕ-ਰੋਜ਼ਾ ਤੈਰਾਕੀ ਟੂਰਨਾਮੈਂਟ

H

Hemant Mittal

Saturday, June 27, 2026

ਬਰਨਾਲਾ ਕਲੱਬ ਨੇ ਕਰਾਇਆ ਪਹਿਲਾ ਇੱਕ-ਰੋਜ਼ਾ ਤੈਰਾਕੀ ਟੂਰਨਾਮੈਂਟ

ਬਰਨਾਲਾ, 26 ਜੂਨ

ਬਰਨਾਲਾ ਕਲੱਬ ਵਿਚ ਪਹਿਲਾ ਇੱਕ-ਰੋਜ਼ਾ ਤੈਰਾਕੀ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐਸ ਅਤੇ ਮੈਂਬਰ ਜ਼ਿਲ੍ਹਾ ਯੋਜਨਾ ਬੋਰਡ ਤੇ ਕਲੱਬ ਦੇ ਜਨਰਲ ਸੈਕਟਰੀ ਇਸ਼ਵਿੰਦਰ ਸਿੰਘ ਜੰਡੂ ਨੇ ਤੈਰਾਕਾਂ ਦੀ ਹੌਸਲਾ ਅਫਜ਼ਾਈ ਕੀਤੀ।

ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਹਾ ਕਿ ਬਰਨਾਲਾ ਕਲੱਬ ਵਲੋਂ ਪਹਿਲਕਦਮੀ ਕਰਦੇ ਹੋਏ ਤੈਰਾਕੀ ਟੂਰਨਾਮੈਂਟ ਕਰਾਇਆ ਗਿਆ ਹੈ। ਇਸ ਖੇਡ ਮੁਕਾਬਲੇ ਵਿੱਚ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਨੇ ਵੱਖ-ਵੱਖ ਈਵੈਂਟਸ ਵਿੱਚ ਬੜੇ ਉਤਸ਼ਾਹ ਨਾਲ ਵੱਧ-ਚੜ੍ਹ ਕੇ ਹਿੱਸਾ ਲਿਆ।

ਇਸ ਟੂਰਨਾਮੈਂਟ ਵਿੱਚ ਕੁੱਲ 70 ਖਿਡਾਰੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੇ 29 ਗੋਲਡ ਮੈਡਲ, 28 ਸਿਲਵਰ ਮੈਡਲ ਅਤੇ 28 ਕਾਂਸੀ ਦੇ ਮੈਡਲ ਹਾਸਲ ਕੀਤੇ। ਟੂਰਨਾਮੈਂਟ ਨੂੰ ਸੁਚਾਰੂ ਅਤੇ ਸਫ਼ਲ ਬਣਾਉਣ ਵਿੱਚ ਬਰਨਾਲਾ ਕਲੱਬ ਦੇ ਮੈਨੇਜਰ ਗੁਰਪ੍ਰੀਤ ਸਿੰਘ, ਬੈਡਮਿੰਟਨ ਕੋਚ ਮਾਸਟਰ ਜਸਵੰਤ ਸਿੰਘ, ਮੈਡਮ ਸੀਮਾ ਬਾਂਸਲ ਅਤੇ ਸਵੀਮਿੰਗ ਕੋਚ ਮਾਨਸਵੀਰ ਨੇ ਵਿਸ਼ੇਸ਼ ਸਹਿਯੋਗ ਦਿੱਤਾ।

ਇਸ ਮੌਕੇ ਇਸ਼ਵਿੰਦਰ ਸਿੰਘ ਜੰਡੂ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਆਖਿਆ ਕਿ ਭਵਿੱਖ ਵਿੱਚ ਵੀ ਅਜਿਹੇ ਅਨੇਕਾਂ ਖੇਡ ਟੂਰਨਾਮੈਂਟ ਕਰਵਾਏ ਜਾਣਗੇ, ਜਿਸ ਨਾਲ ਖਿਡਾਰੀਆਂ ਅਤੇ ਕਲੱਬ ਮੈਂਬਰਾਂ ਦੇ ਪਰਿਵਾਰਾਂ ਦਾ ਹੌਂਸਲਾ ਵਧੇਗਾ ਅਤੇ ਉਹ ਮਾਣ ਮਹਿਸੂਸ ਕਰਨਗੇ।

ਟੂਰਨਾਮੈਂਟ ਦੇ ਅਖੀਰ ਵਿੱਚ ਕਰਵਾਏ ਗਏ ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਵਿਵੇਕ ਮੋਦੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ।

ਇਸ ਮੌਕੇ 'ਤੇ ਕਲੱਬ ਦੇ ਫਾਇਨਾਂਸ ਸੈਕਟਰੀ ਸ੍ਰੀ ਜਿੰਮੀ ਮਿੱਤਲ, ਸਵੀਮਿੰਗ ਕਮੇਟੀ ਮੈਂਬਰ ਸ੍ਰੀ ਸੰਦੀਪ ਮਲਿਕ, ਡਾ. ਗਗਨਦੀਪ ਸਿੰਘ, ਸ੍ਰੀ ਸੰਦੀਪ ਅਰੋੜਾ, ਐਗਜ਼ੈਕਟਿਵ ਮੈਂਬਰ ਅਤੇ ਮੈਨੇਜਮੈਂਟ ਦੇ ਹੋਰ ਮੈਂਬਰ ਵੀ ਹਾਜ਼ਰ ਸਨ।